ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥Māgẖ majan sang sāḏẖū▫ā ḏẖūṛī kar isnān.
In Magh deem the bath in the dust of the saints' congregation as an ablution at shrines.
ਮਾਘ = ਮਾਘ ਨਖ੍ਹਤ੍ਰ ਵਾਲੀ ਪੂਰਨਮਾਸੀ ਦਾ ਮਹੀਨਾ। ਮਾਘਿ = ਮਾਘ ਮਹੀਨੇ ਵਿਚ। {ਨੋਟ: ਇਸ ਮਹੀਨੇ ਦਾ ਪਹਿਲਾ ਦਿਨ ਹਿੰਦੂ-ਸ਼ਾਸਤ੍ਰਾਂ, ਅਨੁਸਾਰ ਬੜਾ ਪਵਿਤ੍ਰ ਹੈ, ਹਿੰਦੂ ਸੱਜਣ ਮਾਘੀ ਵਾਲੇ ਦਿਨ ਪ੍ਰਯਾਗ ਤੀਰਥ ਤੇ ਇਸ਼ਨਾਨ ਕਰਨਾ ਬਹੁਤ ਪੁੰਨ ਕੰਮ ਸਮਝਦੇ ਹਨ}। ਮਜਨੁ = ਚੁੱਭੀ।
ਮਾਘ ਵਿਚ (ਮਾਘੀ ਵਾਲੇ ਦਿਨ ਲੋਕ ਪ੍ਰਯਾਗ ਆਦਿਕ ਤੀਰਥਾਂ ਤੇ ਇਸ਼ਨਾਨ ਕਰਨਾ ਬੜਾ ਪੁੰਨ ਸਮਝਦੇ ਹਨ, ਪਰ ਤੂੰ) ਗੁਰਮੁਖਾਂ ਦੀ ਸੰਗਤ ਵਿਚ (ਬੈਠ, ਇਹੀ ਹੈ ਤੀਰਥਾਂ ਦਾ) ਇਸ਼ਨਾਨ, ਉਹਨਾਂ ਦੀ ਚਰਨ ਧੂੜ ਵਿਚ ਇਸ਼ਨਾਨ ਕਰ।
ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ ॥Har kā nām ḏẖi▫ā▫e suṇ sabẖnā no kar ḏān.
Remember and hear God's Name and bestow it as alms unto all.
ਦਾਨੁ = ਨਾਮੁ ਦਾ ਦਾਨ।
(ਨਿਮ੍ਰਤਾ-ਭਾਵ ਨਾਲ ਗੁਰਮੁਖਾਂ ਦੀ ਸੰਗਤ ਕਰ, ਉਥੇ) ਪਰਮਾਤਮਾ ਦਾ ਨਾਮ ਜਪ, ਪਰਮਾਤਮਾ ਦੀ ਸਿਫ਼ਤ-ਸਾਲਾਹ ਸੁਣ, ਹੋਰ ਸਭਨਾਂ ਨੂੰ ਇਹ ਨਾਮ ਦੀ ਦਾਤ ਵੰਡ,
ਜਨਮ ਕਰਮ ਮਲੁ ਉਤਰੈ ਮਨ ਤੇ ਜਾਇ ਗੁਮਾਨੁ ॥ Janam karam mal uṯrai man ṯe jā▫e gumān.
So shall thy filth of evil actions of many births be removed and pride vanish from thy heart.
ਜਨਮ ਕਰਮ ਮਲੁ = ਕਈ ਜਨਮਾਂ ਦੇ ਕੀਤੇ ਕਰਮਾਂ ਤੋਂ ਪੈਦਾ ਹੋਈ ਵਿਕਾਰਾਂ ਦੀ ਮੈਲ। ਗੁਮਾਨੁ = ਅਹੰਕਾਰ।
(ਇਸ ਤਰ੍ਹਾਂ) ਕਈ ਜਨਮਾਂ ਦੇ ਕੀਤੇ ਕਰਮਾਂ ਤੋਂ ਪੈਦਾ ਹੋਈ ਵਿਕਾਰਾਂ ਦੀ ਮੈਲ (ਤੇਰੇ ਮਨ ਤੋਂ) ਲਹਿ ਜਾਇਗੀ, ਤੇਰੇ ਮਨ ਵਿਚੋਂ ਅਹੰਕਾਰ ਦੂਰ ਹੋ ਜਾਇਗਾ।
ਕਾਮਿ ਕਰੋਧਿ ਨ ਮੋਹੀਐ ਬਿਨਸੈ ਲੋਭੁ ਸੁਆਨੁ ॥ Kām karoḏẖ na mohī▫ai binsai lobẖ su▫ān.
Lust and wrath shall not seduce thee and the dog of greed shall be destroyed.
ਕਾਮਿ = ਕਾਮ ਵਿਚ। ਕਰੋਧਿ = ਕ੍ਰੋਧ ਵਿਚ। ਮੋਹੀਐ = ਠੱਗੇ ਜਾਈਦਾ। ਸੁਆਨੁ = ਕੁੱਤਾ।
(ਸਿਮਰਨ ਦੀ ਬਰਕਤਿ ਨਾਲ) ਕਾਮ ਵਿਚ ਕ੍ਰੋਧ ਵਿਚ ਨਹੀਂ ਫਸੀਦਾ, ਲੋਭ-ਕੁੱਤਾ ਭੀ ਮੁੱਕ ਜਾਂਦਾ ਹੈ (ਲੋਭ, ਜਿਸ ਦੇ ਅਸਰ ਹੇਠ ਮਨੁੱਖ ਕੁੱਤੇ ਵਾਂਗ ਦਰ ਦਰ ਤੇ ਭਟਕਦਾ ਹੈ)।
ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥ Sacẖai mārag cẖalḏi▫ā usṯaṯ kare jahān.
The world praises those who walk along the true way.
ਮਾਰਗਿ = ਰਸਤੇ ਉੱਤੇ। ਉਸਤਤਿ = ਸੋਭਾ।
ਇਸ ਸੱਚੇ ਰਸਤੇ ਉੱਤੇ ਤੁਰਿਆਂ ਜਗਤ ਦੀ ਸੋਭਾ ਕਰਦਾ ਹੈ।
ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ ॥ Aṯẖsaṯẖ ṯirath sagal punn jī▫a ḏa▫i▫ā parvān.
To take pity on the sentient beings is more acceptable than bathing at sixty-eight places of pilgrimage and giving all alms.
ਅਠਸਠਿ = ਅਠਾਹਠ। ਪਰਵਾਨੁ = ਮੰਨਿਆ-ਪ੍ਰਮੰਨਿਆ (ਧਾਰਮਿਕ ਕੰਮ)।
ਅਠਾਹਠ ਤੀਰਥਾਂ ਦਾ ਇਸ਼ਨਾਨ, ਸਾਰੇ ਪੁੰਨ ਕਰਮ, ਜੀਵਾਂ ਉੱਤੇ ਦਇਆ ਕਰਨੀ ਜੋ ਧਾਰਮਿਕ ਕੰਮ ਮੰਨੀ ਗਈ ਹੈ (ਇਹ ਸਭ ਕੁਝ ਸਿਮਰਨ ਦੇ ਵਿਚ ਹੀ ਆ ਜਾਂਦਾ ਹੈ)।
ਜਿਸ ਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨੁ ॥ Jis no ḏevai ḏa▫i▫ā kar so▫ī purakẖ sujān.
He, on whom God mercifully bestows this virtue is a wise man.
ਕਰਿ = ਕਰ ਕੇ। ਸੁਜਾਨੁ = ਸਿਆਣਾ।
ਪਰਮਾਤਮਾ ਕਿਰਪਾ ਕਰ ਕੇ ਜਿਸ ਮਨੁੱਖ ਨੂੰ (ਸਿਮਰਨ ਦੀ ਦਾਤਿ) ਦੇਂਦਾ ਹੈ, ਉਹ ਮਨੁੱਖ (ਜ਼ਿੰਦਗੀ ਦੇ ਸਹੀ ਰਸਤੇ ਦੀ ਪਛਾਣ ਵਾਲਾ) ਸਿਆਣਾ ਹੋ ਜਾਂਦਾ ਹੈ।
ਜਿਨਾ ਮਿਲਿਆ ਪ੍ਰਭੁ ਆਪਣਾ ਨਾਨਕ ਤਿਨ ਕੁਰਬਾਨੁ ॥ Jinā mili▫ā parabẖ āpṇā Nānak ṯin kurbān.
Nanak is a sacrifice unto those who have met their Lord.
ਹੇ ਨਾਨਕ! ਜਿਨ੍ਹਾਂ ਨੂੰ ਪਿਆਰਾ ਪ੍ਰਭੂ ਮਿਲ ਪਿਆ ਹੈ, ਮੈਂ ਉਹਨਾਂ ਤੋਂ ਸਦਕੇ ਹਾਂ।
ਮਾਘਿ ਸੁਚੇ ਸੇ ਕਾਂਢੀਅਹਿ ਜਿਨ ਪੂਰਾ ਗੁਰੁ ਮਿਹਰਵਾਨੁ ॥੧੨॥ Māgẖ sucẖe se kāʼndẖī▫ah jin pūrā gur miharvān. ||12||
In Magh they to whom the perfect Guru is merciful are called the pure.
ਕਾਂਢੀਅਹਿ = ਆਖੇ ਜਾਂਦੇ ਹਨ ॥੧੨॥
ਮਾਘ ਮਹੀਨੇ ਵਿਚ ਸਿਰਫ਼ ਉਹੀ ਸੁੱਚੇ ਬੰਦੇ ਆਖੇ ਜਾਂਦੇ ਹਨ, ਜਿਨ੍ਹਾਂ ਉੱਤੇ ਪੂਰਾ ਸਤਿਗੁਰੂ ਦਇਆਵਾਨ ਹੁੰਦਾ ਹੈ (ਤੇ ਜਿਨ੍ਹਾਂ ਨੂੰ ਸਿਮਰਨ ਦੀ ਦਾਤ ਦੇਂਦਾ ਹੈ) ॥੧੨
Source: http://www.srigranth.org/servlet/gurbani.gurbani?Action=Page&Param=136&g=1&h=0&r=1&t=1&p=0&k=1&fb=0